CM ਭਗਵੰਤ ਮਾਨ ਦਾ ਵੱਡਾ ਐਲਾਨ: ਪੰਜਾਬ ‘ਚ 15 ਜੂਨ ਤੋਂ ਸ਼ੁਰੂ ਹੋਵੇਗੀ SIR, “ਕਿਸੇ Eligible ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵਾਂਗੇ”

ਨਿਊਜ਼ ਪੰਜਾਬ

16 ਮਈਂ 2026

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ SIR ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ 15 ਜੂਨ ਤੋਂ ਇਹ ਪ੍ਰਕਿਰਿਆ ਸ਼ੁਰੂ ਹੋਵੇਗੀ ਜੋ 1 ਅਕਤੂਬਰ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ, BLAs ਅਤੇ ਵਾਲੰਟੀਅਰ ਇਸ ਦੌਰਾਨ ਮੌਜੂਦ ਰਹਿਣਗੇ ਅਤੇ ਸਰਕਾਰ ਚੋਣ ਕਮਿਸ਼ਨ ਨਾਲ ਲਗਾਤਾਰ ਰਾਬਤਾ ਰੱਖੇਗੀ। CM ਮਾਨ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ Eligible ਨਾਗਰਿਕ ਦੀ ਵੋਟ ਨਹੀਂ ਕੱਟੀ ਜਾਵੇਗੀ ਅਤੇ ਜੇ ਲੋੜ ਪਈ ਤਾਂ ਸਰਕਾਰ ਇਸ ਮਾਮਲੇ ਵਿੱਚ ਅਦਾਲਤ ਦਾ ਦਰਵਾਜ਼ਾ ਵੀ ਖੜਕਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ SIR ਦੀ ਪ੍ਰਕਿਰਿਆ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਨੈਗਟੀਵਿਟੀ ਨਾ ਫੈਲੇ।