ਮਜੀਠਾ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ

ਨਿਊਜ਼ ਪੰਜਾਬ

16 ਮਈ 2026

ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਮਜੀਠਾ ਇਲਾਕੇ ਦੇ ਕਾਂਗਰਸ ਨਾਲ ਸੰਬੰਧਿਤ ਕਈ ਪ੍ਰਭਾਵਸ਼ਾਲੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਹੋਈ ਇਸ ਸ਼ਮੂਲੀਅਤ ਦੌਰਾਨ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਨੇ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਦਾ ਦਾਮਨ ਥਾਮਿਆ। ਨਵੇਂ ਸ਼ਾਮਲ ਹੋਏ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋਣ ਦੀ ਗੱਲ ਕਹੀ, ਜਦਕਿ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।