ਨਿਊਜ਼ ਪੰਜਾਬ
ਜ਼ਿੰਦਗੀ ਵਿੱਚ ਦੁੱਖ ਕਿਉਂ ਆਉਂਦਾ ਹੈ।….. ਵਿਚਾਰ ਭਾਈ ਪਿੰਦਰਪਾਲ ਸਿੰਘ ਜੀ
*🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ* ੩ ਜੇਠ ੫੫੮, ੧੭ ਮਈ ੨੦੨੬ ੴ* ☬ 🙏🙏🙏🙏
ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ {ਪੰਨਾ 676}
ਪਦਅਰਥ: ਫਿਰਤ ਫਿਰਤ = ਭਾਲ ਕਰਦਿਆਂ ਕਰਦਿਆਂ। ਭੇਟੇ = ਮਿਲੇ। ਭੇਟੇ ਜਨ ਸਾਧੂ = (ਜਦੋਂ) ਗੁਰੂ ਪੁਰਖ ਨੂੰ ਮਿਲੇ। ਗੁਰਿ = ਗੁਰੂ ਨੇ। ਆਨ = {अन्य} ਹੋਰ। ਆਨ ਸਗਲ ਬਿਧਿ = ਹੋਰ ਸਾਰੀਆਂ ਜੁਗਤੀਆਂ। ਕਾਂਮਿ = ਕੰਮ ਵਿਚ। ਕਾਂਮਿ ਨ ਆਵੈ = ਲਾਭਦਾਇਕ ਨਹੀਂ ਹੋ ਸਕਦੀ।੧।
ਤਾ ਤੇ = ਇਸ ਵਾਸਤੇ। ਮੋਹਿ = ਮੈਂ। ਓਟ = ਆਸਰਾ।ਰਹਾਉ।
ਸੁਰਗ = ਦੇਵ = ਲੋਕ। ਮਿਰਤ = ਮਾਤ = ਲੋਕ। ਪਇਆਲ = ਪਾਤਾਲ। ਭੂ ਮੰਡਲ = ਸਾਰੀਆਂ ਧਰਤੀਆਂ। ਬਿਆਪੇ = ਗ੍ਰਸੇ ਹੋਏ ਹਨ। ਮਾਇ = ਮਾਇਆ (ਵਿਚ) । ਜੀਅ = ਜਿੰਦ। ਜੀਅ ਉਧਾਰਨ = ਜਿੰਦ ਨੂੰ (ਮਾਇਆ ਦੇ ਮੋਹ ਤੋਂ) ਬਚਾਣ ਲਈ।੨।ਨਿਰੰਜਨੁ = ਮਾਇਆ ਤੋਂ ਨਿਰਲੇਪ (ਨਿਰ = ਅੰਜਨੁ। ਅੰਜਨੁ = ਮਾਇਆ ਦੀ ਕਾਲਖ) । ਨਿਧਾਨ = ਖ਼ਜ਼ਾਨੇ। ਦੇਇ = ਦੇਂਦਾ ਹੈ। ਕਾਹੂ ਬਿਰਲੇ = ਕਿਸੇ ਵਿਰਲੇ ਮਨੁੱਖ ਨੇ।੩।
ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।
ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।
ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।
धनासरी महला ५ ॥
फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माइ ॥ जीअ उधारन सभ कुल तारन हरि हरि नामु धिआइ ॥२॥ नानक नामु निरंजनु गाईऐ पाईऐ सरब निधाना ॥ करि किरपा जिसु देइ सुआमी बिरले काहू जाना ॥३॥३॥२१॥ {पन्ना 676}
पद्अर्थ: फिरत फिरत = तलाश करते करते। भेटे = मिले। भेटे जन साधू = (जब) गुरू पुरख को मिले। गुरि = गुरू ने। आन = अन्य। आन सगल बिधि = और सारी युक्तियां। कांमि = काम में। कांमि न आवै = लाभदायक नहीं हो सकती।1।
ता ते = इस लिए। मोहि = मैंने। ओट = आसरा। रहाउ।
सुरग = देव लोक। मिरत = मातृ लोक। पइआल = पाताल। भू मंडल = सारी धरतियां। बिआपे = ग्रसे हुए। माइ = माया (में)। जीअ = जिंद। जीअ उधारन = जिंद को (माया के मोह से) बचाने के लिए।2।
निरंजनु = माया से निर्लिप (निर+अंजन। अंजनु = माया की कालिख़)। निधान = खजाने। देइ = देता है। काहू बिरले = किसी विरले मनुष्य ने।3।
अर्थ: हे भाई! तलाश करते करते जब मैं गुरू महापुरुष को मिला, तो पूरे गुरू ने (मुझे) ये समझ बख्शी कि (माया के मोह से बचने कि लिए) अन्य सारी युक्तियों में से कोई एक युक्ति भी काम नहीं आती। परमात्मा का नाम सिमरा हुआ ही काम आता है।1।
इसलिए, हे भाई! मैंने परमात्मा का आसरा ले लिया। (जब मैं) सर्व-व्यापक परमात्मा की शरण पड़ा, तो मेरे सारे (माया के) जंजाल नाश हो गए। रहाउ।
हे भाई! देव-लोक, मात-लोक, पाताल-लोक, सारी ही सृष्टि माया (के मोह) में फंसी हुई है। हे भाई! सदा परमात्मा का नाम सिमरा कर, यही है जिंद को (माया के मोह में से) बचाने वाला, यही है सारी कुलों के उद्धार करने वाला।2।
हे नानक! माया से निर्लिप परमात्मा का नाम गाना चाहिए, (नाम की बरकति से) सारे खजानों की प्राप्ति हो जाती है, पर (ये भेद) किसी (उस) विरले मनुष्य ने समझा है जिसे मालिक प्रभू स्वयं मेहर करके (नाम की दाति) देता है।3।3।21।
🙏🙏🙏🙏🙏
