ਨਿਊਜ਼ ਪੰਜਾਬ
17 ਮਈ 2026
ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਅੰਮ੍ਰਿਤਸਰ ਦੌਰੇ ’ਤੇ ਹਨ, ਜਿੱਥੇ ਉਹ ਸ਼ਾਮ 7 ਵਜੇ ਰਾਵੀ-ਬਿਆਸ ਟ੍ਰਿਬਿਊਨਲ ਨਾਲ ਇੱਕ ਮਹੱਤਵਪੂਰਨ ਮੀਟਿੰਗ ਕਰਨਗੇ। ਇਸ ਮੀਟਿੰਗ ਦੌਰਾਨ ਪੰਜਾਬ ਦੇ ਪਾਣੀ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਮਾਨ ਪੰਜਾਬ ਦੇ ਹੱਕਾਂ ਅਤੇ ਸੂਬੇ ਦੇ ਹਿੱਤਾਂ ਨੂੰ ਤਰਜੀਹ ਦਿੰਦੇ ਹੋਏ ਆਪਣਾ ਪੱਖ ਮਜ਼ਬੂਤੀ ਨਾਲ ਰਖਣਗੇ।
