ਨਿਊਜ਼ ਪੰਜਾਬ
17 ਮਈ 2026
ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਗ੍ਰਨੇਡ ਸੁੱਟਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਹੋਰ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਮੁਤਾਬਕ ਮੁਲਜ਼ਮ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਸੀਸੀਟੀਵੀ ਫੁਟੇਜ, ਤਕਨੀਕੀ ਵਿਸ਼ਲੇਸ਼ਣ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਮਦਦ ਨਾਲ ਪੁਲਿਸ ਨੇ ਪਲਸਰ ਮੋਟਰਸਾਈਕਲ ‘ਤੇ ਆਏ ਸ਼ੱਕੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ। ਮਾਮਲੇ ਵਿੱਚ UAPA ਸਮੇਤ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰਕੇ ਅੱਗੇ ਦੀ ਜਾਂਚ ਜਾਰੀ ਹੈ।
