ਨਿਊਜ਼ ਪੰਜਾਬ
18 ਮਈ 2026
Enforcement Directorate ਨੇ ਆਮ ਆਦਮੀ ਪਾਰਟੀ ਦੇ ਨੇਤਾ Deepak Singla ਵਿਰੁੱਧ ₹100 ਕਰੋੜ ਤੋਂ ਵੱਧ ਦੇ ਕਥਿਤ ਬੈਂਕ ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਦਿੱਲੀ ਅਤੇ ਗੋਆ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਕਰੀਬ 7 ਘੰਟਿਆਂ ਦੀ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਈਡੀ ਨੇ ਦੀਪਕ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਕਾਰਵਾਈ ਨਾਲ ਪੰਜਾਬ ਸਮੇਤ ਦੇਸ਼ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
