ਹਰਿਆਣਾ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 17 IPS ਤੇ 3 HPS ਅਧਿਕਾਰੀਆਂ ਦੇ ਤਬਾਦਲੇ

ਨਿਊਜ਼ ਪੰਜਾਬ

18 ਮਈ 2026

ਹਰਿਆਣਾ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਬੀਤੀ ਦੇਰ ਰਾਤ ਜਾਰੀ ਹੁਕਮਾਂ ਅਨੁਸਾਰ 17 ਆਈਪੀਐਸ ਅਤੇ 3 ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਨਾਲ ਪੁਲਿਸ ਮਹਿਕਮੇ ਵਿੱਚ ਹਲਚਲ ਮਚ ਗਈ ਹੈ। ਫੇਰਬਦਲ ਦੌਰਾਨ ਏਡੀਜੀਪੀ, ਆਈਜੀ ਅਤੇ ਡੀਆਈਜੀ ਪੱਧਰ ਦੇ ਕਈ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵੀ ਬਦਲੀਆਂ ਗਈਆਂ ਹਨ। ਇਸੇ ਤਹਿਤ ਗੁਰੂਗ੍ਰਾਮ ਦੇ ਪੁਲਿਸ ਕਮਿਸ਼ਨਰ ਵਿਕਾਸ ਅਰੋੜਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਦਕਿ ਸ਼ਿਬਾਸ ਕਵੀਰਾਜ ਨੂੰ ਗੁਰੂਗ੍ਰਾਮ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।