ਨਿਊਜ਼ ਪੰਜਾਬ
19 ਮਈ 2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਗਰਮੀ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ 24 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਰਾਜਸਥਾਨ ਅਤੇ ਪਾਕਿਸਤਾਨ ਦੇ ਮਾਰੂਥਲ ਖੇਤਰਾਂ ਤੋਂ ਆਉਣ ਵਾਲੀਆਂ ਗਰਮ ਅਤੇ ਖੁਸ਼ਕ ਹਵਾਵਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਖਤਰਾ ਬਣਿਆ ਹੋਇਆ ਹੈ।ਸੋਮਵਾਰ ਨੂੰ ਤਾਪਮਾਨ 2.3 ਡਿਗਰੀ ਸੈਲਸੀਅਸ ਵਧਿਆ, ਜੋ ਆਮ ਨਾਲੋਂ 3.1 ਡਿਗਰੀ ਵੱਧ ਸੀ।
ਬਠਿੰਡਾ ਵਿੱਚ ਤਾਪਮਾਨ 47 ਡਿਗਰੀ ਤੱਕ ਪਹੁੰਚ ਗਿਆ, ਜਦਕਿ ਅਗਲੇ ਤਿੰਨ ਦਿਨਾਂ ਦੌਰਾਨ 22 ਜ਼ਿਲ੍ਹਿਆਂ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ।ਇਨ੍ਹਾਂ ਜ਼ਿਲ੍ਹਿਆਂ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਸ਼ਾਮਲ ਹਨ।
ਮੌਸਮ ਕੇਂਦਰ ਮੁਤਾਬਕ ਇਸ ਸਾਲ ਮਾਨਸੂਨ 30 ਜੂਨ ਤੋਂ 5 ਜੁਲਾਈ ਦਰਮਿਆਨ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ, ਹਾਲਾਂਕਿ ਬਾਰਿਸ਼ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
