ਨਿਊਜ਼ ਪੰਜਾਬ
19 ਮਈ 2026
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ Sri Muktsar Sahib ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਨੇੜਲੇ ਪਿੰਡ ਅਟਾਰੀ ਵਿਖੇ ਇਕ ਮਹਿਲਾ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਦੀ ਮਦਦ ਨਾਲ ਢਾਹ ਦਿੱਤਾ ਗਿਆ।
ਇਸ ਕਾਰਵਾਈ ਦੌਰਾਨ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਜੂਦ ਰਹੇ। ਮੌਕੇ ’ਤੇ ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ, ਬੀ.ਡੀ.ਪੀ.ਓ. ਬੋਹੜ ਸਿੰਘ, ਐਸ.ਪੀ.(ਡੀ) ਮਨਮੀਤ ਸਿੰਘ ਢਿੱਲੋਂ, ਡੀ.ਐਸ.ਪੀ. ਬਚਨ ਸਿੰਘ ਅਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਮੁਖੀ ਰਾਜਵੀਰ ਸਿੰਘ ਸਰਾਂ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
