ਮਨਪ੍ਰੀਤ ਸਿੰਘ ਇਯਾਲੀ ਨੇ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਦਿੱਤਾ ਅਸਤੀਫ਼ਾ

ਨਿਊਜ਼ ਪੰਜਾਬ

20 ਮਈ 2026

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡੀ ਹਲਚਲ ਮਚ ਗਈ ਜਦੋਂ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ। ਸੋਸ਼ਲ ਮੀਡੀਆ ਰਾਹੀਂ ਜਾਰੀ ਵੀਡੀਓ ਸੁਨੇਹੇ ਵਿੱਚ ਉਨ੍ਹਾਂ ਨੇ ਸਾਫ਼ ਕੀਤਾ ਕਿ ਉਹ ਭਵਿੱਖ ਵਿੱਚ ਕਦੇ ਵੀ ਭਾਜਪਾ, ਬਾਦਲ ਦਲ, ਕਾਂਗਰਸ ਜਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਨਹੀਂ ਹੋਣਗੇ। ਇਆਲੀ ਨੇ ਕਿਹਾ ਕਿ ਉਹ ਪੰਥ, ਪੰਜਾਬ, ਪੰਜਾਬੀਅਤ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰਾਂ ਨਾਲ ਮਿਲ ਕੇ ਕੰਮ ਕਰਦੇ ਰਹਿਣਗੇ। ਉਨ੍ਹਾਂ ਨੇ 2 ਦਸੰਬਰ ਦੇ ਹੁਕਮਨਾਮੇ ਅਤੇ ਪੰਥਕ ਏਕਤਾ ਟੁੱਟਣ ਨੂੰ ਆਪਣੇ ਫੈਸਲੇ ਦਾ ਮੁੱਖ ਕਾਰਨ ਦੱਸਿਆ। ਨਾਲ ਹੀ, ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਚੱਲ ਰਹੀਆਂ ਅਫਵਾਹਾਂ ਨੂੰ ਵੀ ਖਾਰਜ ਕਰ ਦਿੱਤਾ। ਮਨਪ੍ਰੀਤ ਇਆਲੀ ਦੇ ਇਸ ਵੱਡੇ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹੋਰ ਵੱਡੇ ਬਦਲਾਵਾਂ ਦੀਆਂ ਸੰਭਾਵਨਾਵਾਂ ਵੀ ਤੇਜ਼ ਹੋ ਗਈਆਂ ਹਨ।