ਤਮਿਲਨਾਡੂ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ, ਰਿਸ਼ਵਤਖੋਰੀ ਦੀ ਸ਼ਿਕਾਇਤ ਕਰਨ ‘ਤੇ ਮਿਲੇਗਾ 1 ਲੱਖ ਇਨਾਮ

ਨਿਊਜ਼ ਪੰਜਾਬ

20 ਮਈ 2026

ਤਮਿਲਨਾਡੂ ਵਿੱਚ ਮੁੱਖ ਮੰਤਰੀ Vijay ਦੀ ਅਗਵਾਈ ਹੇਠ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਮਜ਼ਬੂਤ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਵਿਭਾਗ ਨੂੰ ਹੋਰ ਸ਼ਕਤੀਸ਼ਾਲੀ ਬਣਾਇਆ ਗਿਆ ਹੈ। ਨਵੀਂ ਨੀਤੀ ਅਨੁਸਾਰ ਜੇ ਕਿਸੇ ਵੀ ਸਰਕਾਰੀ ਅਧਿਕਾਰੀ ਵੱਲੋਂ ਰਿਸ਼ਵਤ ਮੰਗੀ ਜਾਂਦੀ ਹੈ, ਤਾਂ ਲੋਕ ਸਬੂਤਾਂ ਸਮੇਤ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਸਰਕਾਰ ਨੇ ਐਲਾਨ ਕੀਤਾ ਹੈ ਕਿ ਸਹੀ ਸਬੂਤਾਂ ਨਾਲ ਰਿਸ਼ਵਤਖੋਰੀ ਦੀ ਸ਼ਿਕਾਇਤ ਕਰਨ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਨਕਦ ਇਨਾਮ ਦਿੱਤਾ ਜਾਵੇਗਾ। ਇਸ ਲਈ ਸਰਕਾਰ ਵੱਲੋਂ ਹੈਲਪਲਾਈਨ ਨੰਬਰ 1800 425 1555 ਵੀ ਜਾਰੀ ਕੀਤਾ ਗਿਆ ਹੈ, ਤਾਂ ਜੋ ਲੋਕ ਆਸਾਨੀ ਨਾਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਣ। ਸਰਕਾਰ ਦਾ ਮਕਸਦ ਜਨਤਾ ਦੀ ਭਾਗੀਦਾਰੀ ਨਾਲ ਸਰਕਾਰੀ ਪ੍ਰਣਾਲੀ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੈ।

ਇਸ ਦੇ ਨਾਲ ਹੀ ਟੀਵੀਕੇ ਸਰਕਾਰ ਆਪਣੇ ਚੋਣੀ ਵਾਅਦਿਆਂ ਨੂੰ ਪੂਰਾ ਕਰਨ ਵੱਲ ਵੀ ਕਦਮ ਚੁੱਕ ਰਹੀ ਹੈ। ਸਰਕਾਰ ਵੱਲੋਂ ਤਮਿਲਨਾਡੂ ਨਾਗਰਿਕਤਾ ਕਾਰਡ ਜਾਰੀ ਕਰਨ ਦੀ ਯੋਜਨਾ ‘ਤੇ ਕੰਮ ਕੀਤਾ ਜਾ ਰਿਹਾ ਹੈ। ਆਧਾਰ ਕਾਰਡ ਦੀ ਤਰ੍ਹਾਂ ਬਣਨ ਵਾਲੇ ਇਸ ਕਾਰਡ ਵਿੱਚ ਹਰ ਪਰਿਵਾਰ ਦੀ ਜਾਣਕਾਰੀ ਦਰਜ ਹੋਵੇਗੀ, ਜਿਸ ਰਾਹੀਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਆਸਾਨੀ ਨਾਲ ਮਿਲੇਗਾ ਅਤੇ ਰਿਸ਼ਵਤ ਜਾਂ ਵੱਖਰੇ ਅਰਜ਼ੀ ਪ੍ਰਕਿਰਿਆ ਦੀ ਲੋੜ ਘੱਟ ਹੋਵੇਗੀ।