ਨਿਊਜ਼ ਪੰਜਾਬ
21 ਮਈ 2026
ਬਰਤਾਨੀਆ ਵਿੱਚ ਰਹਿੰਦੇ ਪ੍ਰਸਿੱਧ ਪੰਜਾਬੀ ਲੇਖਕ, ਸਮਾਜਿਕ ਚਿੰਤਕ ਅਤੇ ਲੋਕ ਹੱਕਾਂ ਲਈ ਸੰਘਰਸ਼ ਕਰਨ ਵਾਲੇ ਕਾਮਰੇਡ ਅਵਤਾਰ ਉੱਪਲ ਦਾ 83 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਯੂ.ਕੇ. ਵਿੱਚ ਵਸਦੇ ਹੋਏ ਪੰਜਾਬੀ ਬੋਲੀ, ਘੱਟ ਗਿਣਤੀਆਂ ਦੇ ਹੱਕਾਂ ਅਤੇ ਮਜ਼ਦੂਰ ਵਰਗ ਦੀ ਆਵਾਜ਼ ਬਣੇ ਰਹੇ। ਅਵਤਾਰ ਉੱਪਲ ਨੇ ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ, ਪ੍ਰਗਤੀਸ਼ੀਲ ਲੇਖਕ ਸਭਾ ਅਤੇ ਹੋਰ ਕਈ ਲੋਕ ਪੱਖੀ ਸੰਸਥਾਵਾਂ ਨਾਲ ਮਿਲ ਕੇ ਸਮਾਜਿਕ ਨਿਆਂ, ਧਰਮ ਨਿਰਪੱਖਤਾ ਅਤੇ ਨਸਲਵਾਦ ਵਿਰੋਧੀ ਮੁਹਿੰਮਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਹਨਾਂ ਦੇ ਦੇਹਾਂਤ ਨਾਲ ਪੰਜਾਬੀ ਸਾਹਿਤਕ ਅਤੇ ਪ੍ਰਗਤੀਸ਼ੀਲ ਹਲਕਿਆਂ ਵਿੱਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ।
