ਨਿਊਜ਼ ਪੰਜਾਬ
21 ਮਈ 2026
ਪੰਜਾਬ ਦੀ ਸਿਆਸਤ ਵਿੱਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼ ਹੋ ਗਈ ਹੈ ਅਤੇ ਵੱਖ-ਵੱਖ ਪਾਰਟੀਆਂ ਵਿੱਚ ਆਗੂਆਂ ਦੇ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਧਾਰੀਵਾਲ ਦੇ ਮਸ਼ਹੂਰ ਕਾਰੋਬਾਰੀ ਅਤੇ ‘ਦੇਵ ਗੋਤਰਾ ਟਰੇਡਰਜ਼’ ਦੇ ਮਾਲਕ ਨਰਿੰਦਰ ਦੇਵ ਗੋਤਰਾ, ਐਡਵੋਕੇਟ Jagrup Singh Sekhwan ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਨਾਲ ਇਲਾਕੇ ਦੇ ਕਈ ਨੌਜਵਾਨਾਂ ਨੇ ਵੀ ਪਾਰਟੀ ਦਾ ਦਾਮਨ ਫੜਿਆ। ਇਸ ਮੌਕੇ ਸੇਖਵਾਂ ਨੇ ਕਿਹਾ ਕਿ ਧਾਰੀਵਾਲ ਵਿੱਚ ਹੋਏ ਰਿਕਾਰਡਤੋੜ ਵਿਕਾਸ ਕਾਰਜਾਂ ਕਾਰਨ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋ ਸਕੇ। ਇਸ ਦੌਰਾਨ ਉਨ੍ਹਾਂ ਵਿਰੋਧੀ ਧਿਰ ਦੇ ਆਗੂ Partap Singh Bajwa ਵੱਲੋਂ ਐਸ.ਡੀ.ਐਮ. ਦੀ ਗ੍ਰਿਫ਼ਤਾਰੀ ਮਾਮਲੇ ‘ਤੇ ਚੁੱਕੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
