ਨਿਊਜ਼ ਪੰਜਾਬ
22 ਮਈ 2026
ਆਗਰਾ-ਲਖਨਊ ਐਕਸਪ੍ਰੈਸਵੇਅ ‘ਤੇ ਵੀਰਵਾਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਦੋਂ ਕਾਨਪੁਰ ਤੋਂ ਗੁੜਗਾਓਂ ਜਾ ਰਹੀ ਡਬਲ-ਡੈਕਰ ਪ੍ਰਾਈਵੇਟ ਬੱਸ ਰੇਤ ਨਾਲ ਭਰੇ ਡੰਪਰ ਟਰੱਕ ਨਾਲ ਪਿੱਛੇ ਤੋਂ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਵਿੱਚ ਤੁਰੰਤ ਅੱਗ ਲੱਗ ਗਈ।
ਇਸ ਹਾਦਸੇ ਵਿੱਚ ਬੱਸ ਚਾਲਕ ਦੀ ਮੌਤ ਹੋ ਗਈ, ਜਦਕਿ ਕਈ ਯਾਤਰੀ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਡੰਪਰ ਟਰੱਕ ਕੰਟਰੋਲ ਗੁਆ ਬੈਠਾ ਅਤੇ ਸੈਂਟਰ ਡਿਵਾਈਡਰ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਤੇਜ਼ ਰਫ਼ਤਾਰ ਨਾਲ ਆ ਰਹੀ ਬੱਸ ਉਸ ਨਾਲ ਜਾ ਟਕਰਾਈ। ਹਾਦਸੇ ਕਾਰਨ ਬੱਸ ਵਿੱਚ ਸ਼ਾਰਟ ਸਰਕਟ ਹੋਇਆ ਅਤੇ ਅੱਗ ਨੇ ਭਿਆਨਕ ਰੂਪ ਧਾਰ ਲਿਆ। ਮੌਕੇ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪਹੁੰਚ ਕੇ ਕਰੀਬ ਤਿੰਨ ਘੰਟਿਆਂ ਦੀ ਮੁਸ਼ਕਲ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
