ਮੀਂਹ ਨਾਲ ਪੰਜਾਬ ਨੂੰ ਗਰਮੀ ਤੋਂ ਰਾਹਤ, ਕਈ ਜ਼ਿਲ੍ਹਿਆਂ ‘ਚ ਬਦਲਿਆ ਮੌਸਮ

ਨਿਊਜ਼ ਪੰਜਾਬ

22 ਮਈ 2026

ਪੰਜਾਬ ਵਿੱਚ ਅੱਜ ਸਵੇਰੇ ਮੌਸਮ ਨੇ ਅਚਾਨਕ ਕਰਵਟ ਲਈ, ਜਿਸ ਨਾਲ ਲੋਕਾਂ ਨੂੰ ਤਿੱਖੀ ਗਰਮੀ ਤੋਂ ਕੁਝ ਰਾਹਤ ਮਿਲੀ। ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪਿਆ ਅਤੇ ਤੇਜ਼ ਹਵਾਵਾਂ ਵੀ ਚੱਲੀਆਂ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਚੰਡੀਗੜ੍ਹ ਵਿੱਚ ਹੀਟਵੇਵ ਦਾ ਅਸਰ ਜਾਰੀ ਰਿਹਾ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਦੋ ਤੋਂ ਤਿੰਨ ਘੰਟਿਆਂ ਵਿਚ ਚੰਡੀਗੜ੍ਹ ਅਤੇ ਮੋਹਾਲੀ ਵਿਚ ਬੱਦਲਵਾਈ ਹੋਣ ਦੀ ਸੰਭਾਵਨਾ ਹੈ, ਜਿਸ ਵਿਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਘੱਟਣ ਅਤੇ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।ਦੂਜੇ ਪਾਸੇ 24 ਤੋਂ 26 ਮਈ ਤੱਕ ਮੌਸਮ ਮੁੜ ਸਾਫ਼ ਰਹਿਣ ਅਤੇ ਤਾਪਮਾਨ ਵਿੱਚ ਵਾਧਾ ਹੋਣ ਦੀ ਉਮੀਦ ਜਤਾਈ ਗਈ ਹੈ।