ਨਿਊਜ਼ ਪੰਜਾਬ
22 ਮਈ 2026
ਚੋਣ ਕਮਿਸ਼ਨ ਨੇ 18 ਜੂਨ ਨੂੰ ਦੇਸ਼ ਦੇ 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿੱਚ ਦੋ ਉਪ-ਚੋਣਾਂ ਵੀ ਹੋਣਗੀਆਂ। ਇਹ ਚੋਣਾਂ ਸਿਆਸੀ ਪੱਖੋਂ ਕਾਫ਼ੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ, ਕਿਉਂਕਿ ਕਈ ਵੱਡੇ ਆਗੂਆਂ ਦਾ ਕਾਰਜਕਾਲ ਸਮਾਪਤ ਹੋ ਰਿਹਾ ਹੈ। ਇਨ੍ਹਾਂ ਵਿੱਚ ਕੇਂਦਰੀ ਰਾਜ ਮੰਤਰੀ Ravneet Singh Bittu ਦਾ ਨਾਮ ਵੀ ਸ਼ਾਮਲ ਹੈ, ਜਿਨ੍ਹਾਂ ਦਾ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ 21 ਜੂਨ ਨੂੰ ਖ਼ਤਮ ਹੋ ਰਿਹਾ ਹੈ। ਉਹ ਇਸ ਵੇਲੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ।
