ਨਗਰ ਨਿਗਮ ਲੁਧਿਆਣਾ ਵੱਲੋਂ ਮੁਹਿੰਮ ਨੂੰ ਹਰੇਕ ਸ਼ਹਿਰ ਵਾਸੀ ਤੱਕ ਲਿਜਾਣ ਦਾ ਤਹੱਈਆ- ਨਗਰ ਨਿਗਮ ਦੇ 27 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਵਾਰੀਅਰਜ਼ ਦੇ ਸਨਮਾਨ
-ਨਗਰ ਨਿਗਮ ਦਾ ਹਰੇਕ ਅਧਿਕਾਰੀ ਅਤੇ ਕਰਮਚਾਰੀ ਕੋਰੋਨਾ ਵਾਰੀਅਰ, ਸਾਰਿਆਂ ਦਾ ਢੁੱਕਵਾਂ ਸਨਮਾਨ ਜਲਦ-ਮੇਅਰ ਬਲਕਾਰ ਸਿੰਘ ਸੰਧੂ
-ਤਰਸ ਦੇ ਆਧਾਰ ‘ਤੇ 16 ਆਸ਼ਰਿਤਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ
ਨਿਊਜ਼ ਪੰਜਾਬ
ਲੁਧਿਆਣਾ, 17 ਜੂਨ -ਜ਼ਿਲ•ਾ ਲੁਧਿਆਣਾ ‘ਚ ਮਿਸ਼ਨ ਫ਼ਹਿਤ ਤਹਿਤ ਕੋਵਿਡ 19 ਤੋਂ ਬਚਾਅ ਲਈ ਅਤੇ ਸੁਰੱਖਿਆ ਲਈ ਜ਼ਰੂਰੀ ਉਪਾਵਾਂ ਸਬੰਧੀ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਇਕ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਹੁਣ ਇਸ ਮੁਹਿੰਮ ਨੂੰ ਨਗਰ ਨਿਗਮ ਵੱਲੋਂ ਹਰੇਕ ਸ਼ਹਿਰ ਵਾਸੀ ਤੱਕ ਲਿਜਾਣ ਦਾ ਤਹੱਈਆ ਕੀਤਾ ਗਿਆ ਹੈ। ਇਸ ਮੁਹਿੰਮ ਦੀ ਨਗਰ ਨਿਗਮ ਵਿੱਚ ਸ਼ੁਰੂਆਤ ਸੰਬੰਧੀ ਇੱਕ ਸੰਖੇਪ ਸਮਾਗਮ ਅੱਜ ਸਥਾਨਕ ਜ਼ੋਨ-ਡੀ ਦਫ਼ਤਰ ਵਿਖੇ ਕੀਤਾ ਗਿਆ, ਜਿਸ ਵਿੱਚ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸਭਰਵਾਲ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਹੋਰ ਕੌਂਸਲਰ ਸਾਹਿਬਾਨ, ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਧੂ ਨੇ ਦੱਸਿਆ ਕਿ ਕੋਵਿਡ 19 ਦੌਰਾਨ ਪੈਦਾ ਹੋਈ ਸਥਿਤੀ ਦਾ ਟਾਕਰਾ ਕਰਨ ਲਈ ਨਗਰ ਨਿਗਮ ਦੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੇ ਦਿਨ ਰਾਤ ਡਟ ਕੇ ਕੰਮ ਕੀਤਾ, ਜਿਸ ਦੇ ਫਲਸਰੂਪ ਅੱਜ ਸ਼ਹਿਰ ਵਾਸੀਆਂ ਨੂੰ ਇਸ ਬਿਮਾਰੀ ਦੇ ਪ੍ਰਕੋਪ ਤੋਂ ਵੱਡੇ ਪੱਧਰ ‘ਤੇ ਬਚਾਇਆ ਜਾਣਾ ਸੰਭਵ ਹੋ ਸਕਿਆ। ਉਨ•ਾਂ ਦੱਸਿਆ ਕਿ ਕੌਂਸਲਰ ਸਾਹਿਬਾਨ ਦੀ ਅਗਵਾਈ ਵਿੱਚ ਸਮੁੱਚੀ ਨਗਰ ਨਿਗਮ ਦੀ ਟੀਮ ਨੇ ਇਸ ਸਮੇਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ, ਜਿਸ ਕਾਰਨ ਇਹ ਸਾਰੇ ਕੋਰੋਨਾ ਵਾਰੀਅਰਜ਼ ਹਨ। ਸ੍ਰ. ਸੰਧੂ ਨੇ ਐਲਾਨ ਕੀਤਾ ਕਿ ਜਲਦ ਹੀ ਹਾਊਸ ਤੋਂ ਪ੍ਰਵਾਨਗੀ ਲੈਣ ਉਪਰੰਤ ਸਾਰੇ ਨਿਗਮ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਸਮਾਗਮ ਰੱਖਿਆ ਜਾਵੇਗਾ। ਇਸ ਮੌਕੇ ਉਨ•ਾਂ ਨਗਰ ਨਿਗਮ ਦੀ ਸਾਬਕਾ ਕਮਿਸ਼ਨਰ ਸ਼੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਦਾ ਵੀ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਕਮਿਸ਼ਨਰ ਸ੍ਰੀ ਸਭਰਵਾਲ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਪੰਜਾਬ ਸਰਕਾਰ ਦੇ ਇਸ ‘ਮਿਸ਼ਨ ਫਤਹਿ’ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾਣਗੇ। ਉਨ•ਾਂ ਹਰੇਕ ਸ਼ਹਿਰਵਾਸੀ ਨੂੰ ਅਪੀਲ ਕੀਤੀ ਕਿ ਉਹ ‘ਕੋਵਾ’ ਐਪ ਡਾਊਨਲੋਡ ਕਰਕੇ ਮਿਸ਼ਨ ਫਤਹਿ ਨਾਲ ਖੁਦ ਜੁੜਨ ਅਤੇ ਹੋਰਾਂ ਨੂੰ ਵੀ ਨਾਲ ਜੁੜਨ ਲਈ ਪ੍ਰੇਰਿਤ ਕਰਨ। ਉਨ•ਾਂ ਮੁਹਿੰਮ ਦੌਰਾਨ ਐਲਾਨੇ ਜਾਣੇ ਕੋਰੋਨਾ ਵਾਰੀਅਰਜ਼ ਅਤੇ ਮਿਸ਼ਨ ਫਤਹਿ ਵਾਰੀਅਰਜ਼ ਬਾਰੇ ਵੀ ਜਾਣਕਾਰੀ ਦਿੱਤੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ।
ਇਸ ਮੌਕੇ ਨਗਰ ਨਿਗਮ ਵੱਲੋਂ ਨਗਰ ਨਿਗਮ ਦੇ 27 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਵਾਰੀਅਰਜ਼ ਦੇ ਸਨਮਾਨ ਨਾਲ ਨਿਵਾਜ਼ਿਆ ਗਿਆ। ਇਸ ਤੋਂ ਇਲਾਵਾ 16 ਆਸ਼ਰਿਤਾਂ ਨੂੰ ਤਰਸ ਦੇ ਆਧਾਰ ‘ਤੇ ਨਗਰ ਨਿਗਮ ਵਿੱਚ ਨੌਕਰੀ ਦੇ ਕੇ ਨਿਯੁਕਤੀ ਪੱਤਰ ਸਪੁਰਦ ਕੀਤੇ ਗਏ।
ਦੱਸਣਯੋਗ ਹੈ ਕਿ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਕੀਤੇ ਜਾ ਰਹੇ ਕਾਰਜਾਂ ਬਾਰੇ ਉਨ•ਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ•ੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਜਾ ਰਿਹਾ ਹੈ। ਜ਼ਮੀਨੀ ਗਤੀਵਿਧੀਆਂ ਸਪਤਾਹ 21 ਜੂਨ ਤੱਕ ਮਨਾਇਆ ਜਾ ਰਿਹਾ ਹੈ। ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ। ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ‘ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।
ਕੈਪਸ਼ਨ