ਨਿਊਜ਼ ਪੰਜਾਬ
24 ਮਈ 2026
ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਮਾਝਾ ਖੇਤਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਸੀਨੀਅਰ ਆਗੂ ਜਗਵਿੰਦਰਪਾਲ ਸਿੰਘ ਜੱਗਾ ਨੇ ਅਚਾਨਕ ਪਾਰਟੀ ਤੋਂ ਅਸਤੀਫਾ ਦੇ ਦਿੱਤਾ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਦੱਸਣਯੋਗ ਹੈ ਕਿ ਜੱਗਾ ਨੇ 2022 ਵਿੱਚ ਮਜੀਠਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਟਿਕਟ ‘ਤੇ ਚੋਣ ਲੜੀ ਸੀ ਅਤੇ ਬਾਅਦ ਵਿੱਚ 2023 ਵਿੱਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਹ ‘ਆਪ’ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੇ ਛੋਟੇ ਭਰਾ ਵੀ ਹਨ। ਉਨ੍ਹਾਂ ਦੇ ਇਸ ਅਚਾਨਕ ਫੈਸਲੇ ਨਾਲ ਮਾਝੇ ਦੀ ਸਿਆਸਤ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ।
