ਅੰਮ੍ਰਿਤਸਰ ‘ਚ ਗੁਰਦੁਆਰਾ ਸ਼ਹੀਦ ਗੰਜ ਸਮੂਹ ਦੀ ਪਾਰਕਿੰਗ ਦਾ ਲੈਂਟਰ ਡਿੱਗਿਆ, 2 ਔਰਤਾਂ ਦੀ ਮੌਤ

ਨਿਊਜ਼ ਪੰਜਾਬ

24 ਮਈ 2026

ਅੰਮ੍ਰਿਤਸਰ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਮੂਹ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਤਿਆਰ ਹੋ ਰਹੀ ਪਾਰਕਿੰਗ ਦੇ ਲੈਂਟਰ ਦੀਆਂ ਪਲੇਟਾਂ ਅਚਾਨਕ ਡਿੱਗ ਗਈਆਂ। ਇਸ ਦਰਦਨਾਕ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਅਫ਼ਰਾਤਫ਼ਰੀ ਦਾ ਮਾਹੌਲ ਬਣ ਗਿਆ ਅਤੇ ਰਾਹਤ ਟੀਮਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ecਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।