ਨਿਊਜ਼ ਪੰਜਾਬ
25 ਮਈ 2826
ਅੰਮ੍ਰਿਤਸਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਸੁਲਤਾਨਵਿੰਡ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਨਾਕੇਬੰਦੀ ਦੌਰਾਨ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 1 ਕਿਲੋ 409 ਗ੍ਰਾਮ ਹੈਰੋਇਨ, ਇਕ ਨਾਜਾਇਜ਼ 30 ਬੋਰ ਪਿਸਤੌਲ ਅਤੇ 15 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਇਹ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਸਨ।
ਏ.ਡੀ.ਸੀ.ਪੀ. ਵਿਸ਼ਾਲਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਦੱਸਿਆ ਕਿ ਖ਼ਾਸ ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਅੱਪਰ ਦੁਆਬ ਨਹਿਰ ਨੇੜੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਨਸ਼ਾ ਤਸਕਰੀ ਨਾਲ ਜੁੜੇ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
