ਨਿਊਜ਼ ਪੰਜਾਬ
ਸੰਤੋਖ ਕਿਉਂ ਜਰੂਰੀ ਹੈ?…..ਵਿਚਾਰ ਭਾਈ ਸਰਬਜੀਤ ਸਿੰਘ ਜੀ
Hukamnama, Shri Darbar Sahib ji ,Shri Amritsar Sahib,Ang-798,26-May-2026
ਬਿਲਾਵਲੁ ਮਹਲਾ ੩ ॥
ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥ {ਪੰਨਾ 798}
ਪਦਅਰਥ: ਤੇ = ਤੋਂ। ਵਡਿਆਈ = ਗੌਰਵਤਾ, ਇੱਜ਼ਤ। ਅਚਿੰਤ ਨਾਮੁ = ਚਿੰਤਾ ਤੋਂ ਬਚਾਣ ਵਾਲਾ ਹਰਿ = ਨਾਮ। ਮਨਿ = ਮਨ ਵਿਚ। ਸਬਦਿ = ਸ਼ਬਦ ਨੇ। ਦਰਿ = ਦਰ ਉਤੇ।੧।
ਜਗਦੀਸ = {ਜਗਤ = ਈਸ਼} ਹੇ ਜਗਤ ਦੇ ਮਾਲਕ! ਸੇਵਉ = ਸੇਵਉਂ, ਮੈਂ ਸੇਵਾ ਕਰਦਾ ਰਹਾਂ। ਮੈ = ਮੈਨੂੰ। ਅਵਰੁ = ਹੋਰ। ਅਨਦਿਨੁ = ਹਰ ਰੋਜ਼। ਗੁਰਮੁਖਿ = ਗੁਰੂ ਦੀ ਰਾਹੀਂ। ਮਾਗਉ = ਮਾਂਗਉਂ, ਮੈਂ ਮੰਗਦਾ ਹਾਂ। ਨਿਵਾਜਾ = ਬਖ਼ਸ਼ਸ਼ ਕਰਨ ਵਾਲਾ।੧।ਰਹਾਉ।
ਪਰਤੀਤਿ = ਸਰਧਾ, ਨਿਸ਼ਚਾ। ਮਨ ਤੇ = ਮਨ ਤੋਂ, ਅੰਦਰੋਂ ਹੀ। ਤੇ = ਤੋਂ। ਸਬਦਿ = ਸ਼ਬਦ ਦੀ ਰਾਹੀਂ। ਬੁਝਾਈ = ਸਮਝ। ਜੀਵਣ ਮਰਣੁ = ਜਨਮ ਤੋਂ ਮਰਨ ਤਕ, ਸਾਰੀ ਉਮਰ। ਕੋ = ਜੇਹੜਾ ਕੋਈ ਮਨੁੱਖ। ਸਮਸਰਿ = ਬਰਾਬਰ, ਇੱਕ = ਸਮਾਨ। ਬਹੁੜਿ = ਮੁੜ। ਪੇਖੈ = ਵੇਖਦਾ।੨।
ਘਰ = ਹਿਰਦਾ = ਘਰ। ਮਹਿ = ਵਿਚ। ਸਭਿ ਕੋਟ = ਸਾਰੇ ਕਿਲ੍ਹੇ {ਕੋਟਿ = ਕ੍ਰੋੜ। ਕੋਟੁ = ਕਿਲ੍ਹਾ। ਕੋਟ = ਕਿਲ੍ਹੇ}। ਨਿਧਾਨ = ਖ਼ਜ਼ਾਨੇ। ਸਤਿਗੁਰਿ = ਗੁਰੂ ਨੇ। ਅਭਿਮਾਨੁ = ਅਹੰਕਾਰ। ਸਦ = ਸਦਾ। ਸਹਜਿ = ਆਤਮਕ ਅਡੋਲਤਾ ਵਿਚ। ਏਕੋ ਨਾਮ = ਇਕ ਨਾਮ ਹੀ।੩।
ਜੁਗ ਮਹਿ = ਜਗਤ ਵਿਚ। ਦੇਖਾ = ਦੇਖਾਂ, ਮੈਂ ਵੇਖਦਾ ਹਾਂ।੪।
ਭਾਗਿ = ਕਿਸਮਤ ਨਾਲ। ਅੰਤਰਿ = (ਹਿਰਦੇ ਦੇ) ਅੰਦਰ। ਨਿਧਾਨੁ = ਖ਼ਜ਼ਾਨਾ। ਮਨਿ = ਮਨ ਵਿਚ। ਤਨਿ = ਸਰੀਰ ਵਿਚ।੫।
ਅਰਥ: ਹੇ ਜਗਤ ਦੇ ਮਾਲਕ-ਪ੍ਰਭੂ! ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ।੧।ਰਹਾਉ।
🙏🙏🙏🙏🙏
