16ਵੀਂ ਵਾਰ ਪੈਰੋਲ ‘ਤੇ ਬਾਹਰ ਆਇਆ ਰਾਮ ਰਹੀਮ, ਸਿਰਸਾ ਡੇਰੇ ‘ਚ ਤਿਆਰੀਆਂ ਤੇਜ਼

ਨਿਊਜ਼ ਪੰਜਾਬ

26 ਮਈ 2026

ਡੇਰਾ ਸੱਚਾ ਸੌਦਾ ਮੁਖੀ ਅਤੇ ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 2017 ਤੋਂ ਬਾਅਦ ਇਹ 16ਵੀਂ ਵਾਰ ਪੈਰੋਲ ਮਿਲੀ ਹੈ।

ਪੈਰੋਲ ਮਿਲਣ ਤੋਂ ਬਾਅਦ ਉਹ ਆਪਣੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਲਈ ਰਵਾਨਾ ਹੋ ਗਿਆ, ਜਿੱਥੇ ਉਸਦੇ ਸਵਾਗਤ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡੇਰੇ ਦੇ ਪੈਰੋਕਾਰ ਅਤੇ ਸ਼ਰਧਾਲੂ ਉਤਸ਼ਾਹ ਨਾਲ ਸਜਾਵਟ ਅਤੇ ਪ੍ਰਬੰਧਾਂ ਵਿੱਚ ਜੁਟੇ ਹੋਏ ਹਨ। ਇਸ ਤੋਂ ਪਹਿਲਾਂ ਵੀ ਰਾਮ ਰਹੀਮ ਨੂੰ ਜਨਵਰੀ ਮਹੀਨੇ ਵਿੱਚ 40 ਦਿਨਾਂ ਦੀ ਪੈਰੋਲ ਮਿਲੀ ਸੀ। 25 ਅਗਸਤ 2017 ਤੋਂ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਹੱਤਿਆ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਹੈ।