ਬੀਜੇਪੀ ਹਾਈ ਕਮਾਨ ਵੱਲੋਂ ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ

ਨਿਊਜ਼ ਪੰਜਾਬ

28 ਮਈ 2026

ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਨ ਵੱਲੋਂ ਪੰਜਾਬ ਇਕਾਈ ਵਿੱਚ ਵੱਡਾ ਸੰਗਠਨਾਤਮਕ ਬਦਲਾਅ ਕਰਦਿਆਂ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪਾਰਟੀ ਦੇ ਰਾਸ਼ਟਰੀ ਮਹਾਸਚਿਵ ਅਰੁਣ ਸਿੰਘ ਵੱਲੋਂ ਅਧਿਕਾਰਿਕ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ।

ਹੁਕਮਾਂ ਅਨੁਸਾਰ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।