ਨਿਊਜ਼ ਪੰਜਾਬ
ਗੁਰੂ ਦੀ ਅਸਲ ਕਰਾਮਾਤ ਕੀ ਹੈ?……ਵਿਚਾਰ ਭਾਈ ਹਰਪਾਲ ਸਿੰਘ ਜੀ
Hukamnama ,Sri Darbar Sahib ji, Sri Amritsar Sahib ,Ang-784,29-May-2026
ਰਾਗੁ ਸੂਹੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥
रागु सूही महला ५ छंत
ੴ सतिगुर प्रसादि ॥
मिठ बोलड़ा जी हरि सजणु सुआमी मोरा ॥ हउ समलि थकी जी ओहु कदे न बोलै कउरा ॥ कउड़ा बोलि न जानै पूरन भगवानै अउगणु को न चितारे ॥ पतित पावनु हरि बिरदु सदाए इकु तिलु नही भंनै घाले ॥ घट घट वासी सरब निवासी नेरै ही ते नेरा ॥ नानक दासु सदा सरणागति हरि अम्रित सजणु मेरा ॥१॥
ਪਦਅਰਥ: ਮਿਠ ਬੋਲੜਾ = ਮਿੱਠੇ ਬੋਲ ਬੋਲਣ ਵਾਲਾ। ਮੋਰਾ = ਮੇਰਾ। ਹਉ = ਹਉਂ, ਮੈਂ। ਸੰਮਲਿ = ਚੇਤਾ ਕਰ ਕਰ ਕੇ। ਕਉਰਾ = ਕੌੜਾ (ਬੋਲ) । ਬੋਲਿ ਨ ਜਾਨੈ = ਬੋਲਣਾ ਜਾਣਦਾ ਹੀ ਨਹੀਂ। ਅਉਗਣੁ ਕੋ = ਕੋਈ ਭੀ ਔਗੁਣ। ਚਿਤਾਰੇ = ਚੇਤੇ ਰੱਖਦਾ। ਪਤਿਤ ਪਾਵਨੁ = ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ। ਬਿਰਦੁ = ਮੁੱਢ = ਕਦੀਮਾਂ ਦਾ ਸੁਭਾਉ। ਸਦਾਏ = ਅਖਵਾਂਦਾ ਹੈ। ਤਿਲੁ = ਰਤਾ ਭਰ ਭੀ। ਭੰਨੈ = ਭੰਨਦਾ, ਵਿਅਰਥ ਜਾਣ ਦੇਂਦਾ। ਘਾਲੇ = ਕੀਤੀ ਘਾਲ ਨੂੰ, ਕਿਸੇ ਦੀ ਕੀਤੀ ਮਿਹਨਤ ਨੂੰ। ਘਟ = ਸਰੀਰ। ਨੇਰੈ ਹੀ ਤੇ ਨੇਰਾ = ਨੇੜੇ ਤੋਂ ਨੇੜੇ, ਬਹੁਤ ਹੀ ਨੇੜੇ। ਸਰਣਾਗਤਿ = ਸਰਨ ਵਿਚ ਆਇਆ ਰਹਿੰਦਾ ਹੈ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।੧।
ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ।ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ।ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।
अर्थ: हे भाई! मेरा मालिक-प्रभु मीठे बोलों वाला प्यारा मित्र है। मैं याद कर-कर के थक गई हूँ (कि उसका कभी कोई कठोर कड़वा बोल याद आ जाए, पर) वह कभी भी कड़वे बोल नहीं बोलता।हे भाई! वह सारे गुणों से भरपूर भगवान खरवे (कड़वे) बोलना जानता ही नहीं, (क्योंकि वह हमारा) कोई भी अवगुण याद ही नहीं रखता। वह विकारियों को पवित्र करने वाला है; ये उसका मूल कदीमी स्वभाव बताया जाता है, (और वह किसी की भी) की हुई मेहनत-कमाई को तिल भर भी व्यर्थ नहीं जाने देता।हे भाई! मेरा सज्जन हरेक शरीर में बसता है, सब जीवों में बसता है, हरेक जीव के अत्यंत नजदीक बसता है दास नानक सदा उस की शरण पड़ा रहता है। हे भाई! मेरा सज्जन प्रभु आत्मिक जीवन देने वाला है।1।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🙏🙏🙏🙏🙏
