ਪੰਜਾਬ ਐੱਸਸੀ ਕਮਿਸ਼ਨ ਦਾ ਰਵਨੀਤ ਬਿੱਟੂ ਖ਼ਿਲਾਫ਼ ਸਖ਼ਤ ਰੁਖ, ਜਾਂਚ ਰਿਪੋਰਟ ਤਲਬ

ਨਿਊਜ਼ ਪੰਜਾਬ

29 ਮਈ 2026

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਧੂਰੀ ਦੌਰੇ ਦੌਰਾਨ ਕਥਿਤ ਤੌਰ ‘ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਸੰਗਰੂਰ ਪੁਲਿਸ ਤੋਂ ਰਿਪੋਰਟ ਮੰਗੀ ਹੈ।

ਕਮਿਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਅਤੇ ਖਬਰਾਂ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਕਮਿਸ਼ਨ ਨੇ 1 ਜੂਨ 2026 ਤੱਕ ਜਾਂਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਤੈਅ ਕੀਤੀ ਜਾਵੇਗੀ।