ਨਿਊਜ਼ ਪੰਜਾਬ
30 ਮਈ 2026
ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਇੱਕ ਅਹਿਮ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ ਅਤੇ ਚੋਣਾਂ ਤੋਂ ਬਾਅਦ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਮੰਨੀ ਜਾ ਰਹੀ ਹੈ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਪ੍ਰਸਤਾਵਾਂ, ਪ੍ਰਸ਼ਾਸਕੀ ਮਾਮਲਿਆਂ ਅਤੇ ਲੋਕ ਭਲਾਈ ਦੇ ਮੁੱਦਿਆਂ ‘ਤੇ ਵਿਚਾਰ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਤੋਂ ਬਾਅਦ ਇਸ ਮੀਟਿੰਗ ਨੂੰ ਰਾਜਨੀਤਿਕ ਤੌਰ ‘ਤੇ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਰਕਾਰ ਵਿਕਾਸ ਕਾਰਜਾਂ ਦੀ ਸਮੀਖਿਆ, ਪ੍ਰਸ਼ਾਸਕੀ ਸੁਧਾਰਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਫ਼ੈਸਲੇ ਲੈ ਸਕਦੀ ਹੈ। ਮੁੱਖ ਸਕੱਤਰ ਵੱਲੋਂ ਸਾਰੇ ਸੰਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਮੀਟਿੰਗ ਲਈ ਲੋੜੀਂਦੀਆਂ ਤਿਆਰੀਆਂ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
