ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ, ਰਾਸ਼ਟਰਪਤੀ ਮੁਰਮੂ ਨੇ ਦਿੱਤੀ ਮਨਜ਼ੂਰੀ

ਨਿਊਜ਼ ਪੰਜਾਬ

1 ਜੂਨ 2026

ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਵਿੱਚ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਮਿਲ ਗਈ ਹੈ। ਰਾਸ਼ਟਰਪਤੀ Droupadi Murmu ਵੱਲੋਂ ਮਨਜ਼ੂਰੀ ਦੇਣ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨਵੇਂ ਜੱਜਾਂ ਵਿੱਚ ਜਸਟਿਸ ਸ਼ੀਲ ਨਾਗੂ, ਜਸਟਿਸ ਸ਼੍ਰੀ ਚੰਦਰਸ਼ੇਖਰ, ਜਸਟਿਸ ਸੰਜੀਵ ਸਚਦੇਵਾ, ਜਸਟਿਸ ਅਰੁਣ ਪੱਲੀ ਅਤੇ ਸੀਨੀਅਰ ਵਕੀਲ ਵੈਂਕਟਾ ਸੁਬਰਾਮਨੀ ਮੋਹਨਾ ਸ਼ਾਮਲ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ 33 ਤੋਂ ਵਧਾ ਕੇ 37 ਕਰਨ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ, ਜਿਸ ਲਈ ਸੰਸਦ ਵਿੱਚ ਸੋਧ ਬਿੱਲ ਪੇਸ਼ ਕੀਤਾ ਜਾਵੇਗਾ।