ਲੁਧਿਆਣਾ ਦੀ ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ, ਪਿਤਾ-ਪੁੱਤਰ ਸਮੇਤ 3 ਦੀ ਮੌਤ

ਨਿਊਜ਼ ਪੰਜਾਬ

1 ਜੂਨ 2026

ਲੁਧਿਆਣਾ ਦੀ ਇੱਕ ਪਾਨਾ-ਚਾਬੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦਰਦਨਾਕ ਘਟਨਾ ਵਿੱਚ ਪਿਤਾ-ਪੁੱਤਰ ਸਮੇਤ ਤਿੰਨ ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ, ਜਦਕਿ ਕਈ ਮਜ਼ਦੂਰ ਬੇਹੋਸ਼ ਹੋ ਗਏ ਅਤੇ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮ੍ਰਿਤਕਾਂ ਦੀ ਪਛਾਣ ਮਾਨ ਸਿੰਘ, ਉਸਦੇ ਪੁੱਤਰ ਅਮਿਤ ਅਤੇ ਸ਼੍ਰੀ ਰਾਮ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਨਾਲੀ ਦਾ ਢੱਕਣ ਖੋਲ੍ਹਣ ਦੌਰਾਨ ਜ਼ਹਿਰੀਲੀ ਗੈਸ ਨਿਕਲਣ ਕਾਰਨ ਇਹ ਹਾਦਸਾ ਵਾਪਰਿਆ। ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ।