ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ, ਸ਼ਹੀਦੀ ਗੁਰਪੁਰਬ ਮੌਕੇ ਪਾਕਿਸਤਾਨ ਯਾਤਰਾ ਨੂੰ ਮਿਲੀ ਮਨਜ਼ੂਰੀ

ਨਿਊਜ਼ ਪੰਜਾਬ

1 ਜੂਨ 2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ Maharaja Ranjit Singh ਜੀ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਜਥਿਆਂ ਦੀ ਯਾਤਰਾ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ 10 ਤੋਂ 18 ਜੂਨ ਤੱਕ ਹੋਣ ਵਾਲੀ ਯਾਤਰਾ ਲਈ ਕੁੱਲ 1,000 ਸ਼ਰਧਾਲੂਆਂ ਨੂੰ ਆਗਿਆ ਦਿੱਤੀ ਗਈ ਹੈ। ਇਨ੍ਹਾਂ ਵਿੱਚ 600 ਸ਼ਰਧਾਲੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ), 200 ਦਿੱਲੀ ਤੋਂ ਅਤੇ 200 ਹਰਿਆਣਾ ਤੇ ਹੋਰ ਸਿੱਖ ਜਥੇਬੰਦੀਆਂ ਤੋਂ ਸ਼ਾਮਲ ਹੋਣਗੇ।

ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ 21 ਤੋਂ 30 ਜੂਨ ਤੱਕ ਹੋਣ ਵਾਲੀ ਯਾਤਰਾ ਲਈ ਕੁੱਲ 500 ਸ਼ਰਧਾਲੂਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚ 300 ਐੱਸਜੀਪੀਸੀ, 100 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਅਤੇ 100 ਹਰਿਆਣਾ ਤੇ ਹੋਰ ਜਥੇਬੰਦੀਆਂ ਨਾਲ ਸੰਬੰਧਤ ਹੋਣਗੇ।ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖ ਸੰਸਥਾਵਾਂ ਨਾਲ ਹੋਈਆਂ ਵਿਚਾਰ-ਵਟਾਂਦਰਿਆਂ ਤੋਂ ਬਾਅਦ ਲਿਆ ਗਿਆ ਹੈ।