ਪੰਚਕੂਲਾ ‘ਚ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 21 ਵਿਅਕਤੀ ਗ੍ਰਿਫ਼ਤਾਰ

ਨਿਊਜ਼ ਪੰਜਾਬ

2 ਜੂਨ 2026

ਪੰਚਕੂਲਾ ਵਿੱਚ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਫਰਜ਼ੀ ਕਾਲ ਸੈਂਟਰ ‘ਤੇ ਛਾਪੇਮਾਰੀ ਕਰਕੇ 21 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਅਮਰੀਕਾ ਦੇ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਠੱਗੀ ਕਰ ਰਿਹਾ ਸੀ। ਰੇਡ ਦੌਰਾਨ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ, ਕੀਮਤੀ ਗਹਿਣੇ, ਨੋਟ ਗਿਣਣ ਵਾਲੀ ਮਸ਼ੀਨ ਅਤੇ ਹੋਰ ਅਹਿਮ ਸਮੱਗਰੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਕਈ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਵੀ ਜ਼ਬਤ ਕੀਤੇ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।