ਨਿਊਜ਼ ਪੰਜਾਬ
2 ਜੂਨ 2026
ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕਰਦੇ ਹੋਏ 11 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਅਚਾਨਕ ਫੈਸਲੇ ਨਾਲ ਪੁਲਿਸ ਵਿਭਾਗ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੂੰ ਡਿਟੈਕਟਰ ਐੱਮ.ਆਰ.ਐੱਸ.ਪੀ.ਟੀ.ਏ. ਫਿਲੌਰ ਵਜੋਂ ਤਾਇਨਾਤ ਕੀਤਾ ਗਿਆ ਹੈ, ਜਦਕਿ ਲੁਧਿਆਣਾ ਰੇਂਜ ਦੇ ਡੀ.ਆਈ.ਜੀ. ਸਤਿੰਦਰ ਸਿੰਘ ਨੂੰ ਨਵਾਂ ਪੁਲਿਸ ਕਮਿਸ਼ਨਰ ਜਲੰਧਰ ਨਿਯੁਕਤ ਕੀਤਾ ਗਿਆ ਹੈ।

ਸਰਕਾਰ ਵੱਲੋਂ ਕੀਤੇ ਗਏ ਇਨ੍ਹਾਂ ਤਬਾਦਲਿਆਂ ਨੂੰ ਪੁਲਿਸ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਵਿੱਚ ਸੁਧਾਰ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ।
