ਅਮਰੀਕਾ ‘ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ, ਜਲਦ ਹੋ ਸਕਦਾ ਹੈ ਦੇਸ਼ ਨਿਕਾਲਾ

ਨਿਊਜ਼ ਪੰਜਾਬ

2 ਜੂਨ 2026

ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਯੂਐਸ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (CBP) ਵੱਲੋਂ ਚਲਾਏ ਗਏ ‘ਆਪ੍ਰੇਸ਼ਨ ਚੈੱਕਮੇਟ’ ਦੌਰਾਨ 11 ਤੋਂ 15 ਮਈ ਵਿਚਕਾਰ ਕੁੱਲ 52 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਵਿੱਚੋਂ 36 ਵਪਾਰਕ ਟਰੱਕ ਡਰਾਈਵਰ ਸਨ। ਇਨ੍ਹਾਂ ਵਿੱਚ 30 ਭਾਰਤੀ ਨਾਗਰਿਕ ਸ਼ਾਮਲ ਹਨ।

ਅਧਿਕਾਰੀਆਂ ਮੁਤਾਬਕ ਕੁਝ ਡਰਾਈਵਰਾਂ ਕੋਲ ਵੈਧ ਕਮਰਸ਼ੀਅਲ ਲਾਇਸੈਂਸ ਨਹੀਂ ਸਨ, ਜਦਕਿ ਕਈਆਂ ਦੇ ਰੁਜ਼ਗਾਰ ਅਧਿਕਾਰ ਦਸਤਾਵੇਜ਼ ਮਿਆਦ ਪੁੱਗ ਚੁੱਕੇ ਸਨ। ਸਾਰੇ ਵਿਅਕਤੀਆਂ ਖ਼ਿਲਾਫ਼ ਸੰਘੀ ਕਾਨੂੰਨ ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਜਲਦ ਭਾਰਤ ਸਮੇਤ ਆਪਣੇ-ਆਪਣੇ ਦੇਸ਼ਾਂ ਵਿੱਚ ਡਿਪੋਰਟ ਕੀਤਾ ਜਾ ਸਕਦਾ ਹੈ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ ਸੜਕ ਸੁਰੱਖਿਆ ਅਤੇ ਗੈਰ-ਕਾਨੂੰਨੀ ਰੁਜ਼ਗਾਰ ਨੂੰ ਰੋਕਣ ਲਈ ਕੀਤੀ ਗਈ ਹੈ।