ਰੈਪਰ ਬਾਦਸ਼ਾਹ ਦੇ SAGO ਕਲੱਬ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ ਕੀਤਾ ਸੀਲ

ਨਿਊਜ਼ ਪੰਜਾਬ

2 ਜੂਨ 2026

ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ-26 ਸਥਿਤ ਮਸ਼ਹੂਰ ਰੈਪਰ Badshah ਨਾਲ ਜੁੜੇ SAGO ਕਲੱਬ ਨੂੰ ਇਮਾਰਤੀ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਹੇਠ ਸੀਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕਲੱਬ ਪ੍ਰਬੰਧਨ ਨੂੰ ਪਹਿਲਾਂ ਕਈ ਨੋਟਿਸ ਜਾਰੀ ਕਰਕੇ ਗੈਰ-ਕਾਨੂੰਨੀ ਉਸਾਰੀਆਂ ਹਟਾਉਣ ਅਤੇ ਮਨਜ਼ੂਰਸ਼ੁਦਾ ਨਕਸ਼ੇ ਅਨੁਸਾਰ ਇਮਾਰਤ ਵਿੱਚ ਸੋਧ ਕਰਨ ਲਈ ਕਿਹਾ ਗਿਆ ਸੀ, ਪਰ ਨਿਰਧਾਰਤ ਸਮੇਂ ਅੰਦਰ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਇਸ ਤੋਂ ਬਾਅਦ ਅਸਟੇਟ ਦਫ਼ਤਰ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਲੱਬ ਦੇ ਮੁੱਖ ਗੇਟਾਂ ਨੂੰ ਸੀਲ ਕਰ ਦਿੱਤਾ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਇਮਾਰਤੀ ਨਿਯਮਾਂ ਦੀ ਉਲੰਘਣਾ ਖ਼ਿਲਾਫ਼ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਨਿਯਮ ਤੋੜਨ ਵਾਲੇ ਵਪਾਰਕ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।