ਧਿਆਨ ਦੀ ਤਾਕਤ….ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 3 ਮਈ 2026

ਨਿਊਜ਼ ਪੰਜਾਬ 

ਧਿਆਨ ਦੀ ਤਾਕਤ….ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ 

Hukamnama ,Sri Darbar Sahib ji ,Sri Amritsar sahib ,Ang-828,03-June-2026

ਬਿਲਾਵਲੁ ਮਹਲਾ ੫ ॥

ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ ਪਿਤਾ ਕਿਰਪਾਲ ॥੧॥ ਰਹਾਉ ॥ ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਰਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥ {ਪੰਨਾ 828}

ਪਦਅਰਥ: ਜਿਉ ਭਾਵੈ = ਜਿਵੇਂ ਤੈਨੂੰ ਚੰਗਾ ਲੱਗੇ, ਜਿਵੇਂ ਹੋ ਸਕੇ। ਮੋਹਿ = ਮੈਨੂੰ। ਪ੍ਰਤਿਪਾਲ = ਬਚਾ ਲੈ। ਹਮ = ਅਸੀ (ਜੀਵ) । ਬਾਰਿਕ = ਬੱਚੇ।੧।ਰਹਾਉ।

ਮੋਹਿ ਨਿਰਗੁਣ = ਮੈਂ ਗੁਣ ਹੀਨ ਵਿਚ। ਸਾਕਉ = ਸਾਕਉਂ। ਪਹੁਚਿ ਨ ਸਾਕਉ = ਮੈਂ ਪਹੁੰਚ ਨਹੀਂ ਸਕਦਾ, ਮੈਂ ਮੁੱਲ ਨਹੀਂ ਪਾ ਸਕਦਾ, ਮੈਂ ਕਦਰ ਨਹੀਂ ਜਾਣ ਸਕਦਾ। ਘਾਲ = ਮੇਹਨਤ, ਉਹ ਮੇਹਨਤ ਜੋ ਤੂੰ ਸਾਨੂੰ ਪਾਲਣ ਲਈ ਕਰਦਾ ਹੈਂ। ਗਤਿ = ਆਤਮਕ ਹਾਲਤ। ਮਿਤਿ = ਮਾਪ। ਤੁਮਰੀ ਗਤਿ ਮਿਤਿ = ਤੇਰੀ ਆਤਮਕ ਅਵਸਥਾ ਤੇਰਾ ਮਾਪ, ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ। ਜੀਉ = ਜਿੰਦ। ਪਿੰਡੁ = ਸਰੀਰ। ਸਭੁ = ਸਾਰਾ। ਮਾਲ = ਸਰਮਾਇਆ।੧।

ਅੰਤਰਜਾਮੀ = ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਪੁਰਖ = ਹੇ ਸਰਬ = ਵਿਆਪਕ! ਅਨਬੋਲਤ = ਬਿਨਾ ਬੋਲਣ ਦੇ। ਸੀਤਲੁ = ਠੰਢਾ = ਠਾਰ, ਸ਼ਾਂਤ। ਪ੍ਰਭ = ਹੇ ਪ੍ਰਭੂ! ਨਿਹਾਲ = ਤੱਕ, ਵੇਖ। ਨਦਰਿ = ਮੇਹਰ ਦੀ ਨਿਗਾਹ ਨਾਲ।੨।

ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ।

ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧।

ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।

बिलावलु महला ५ ॥

जिउ भावै तिउ मोहि प्रतिपाल ॥ पारब्रहम परमेसर सतिगुर हम बारिक तुम्ह पिता किरपाल ॥१॥ रहाउ ॥ मोहि निरगुण गुणु नाही कोई पहुचि न साकउ तुम्हरी घाल ॥ तुमरी गति मिति तुम ही जानहु जीउ पिंडु सभु तुमरो माल ॥१॥ अंतरजामी पुरख सुआमी अनबोलत ही जानहु हाल ॥ तनु मनु सीतलु होइ हमारो नानक प्रभ जीउ नदरि निहाल ॥२॥५॥१२१॥ {पन्ना 828}

पद्अर्थ: जिउ भावै = जैसे तुझे ठीक लगे, जैसे हो सके। मोहि = मुझे। प्रतिपाल = बचा ले। हम = हम (जीव)। बारिक = बच्चे।1। रहाउ।

मोहि निरगुण = मैं गुण हीन में। साकउ = सकूँ। पहुचि न साकउ = मैं पहुँच नहीं सकता, मैं मूल्य नहीं आंक सकता, मैं कद्र नहीं जान सकता। घाल = मेहनत, वह मेहनत जो तू हमें पालने के लिए करता है। गति = आत्मिक हालत। मिति = माप। तुमरी गति मिति = तेरी आत्मिक अवस्था तेरा माप, तू कैसा है और कितना बड़ा है। जीउ = प्राण। पिंडु = शरीर। सभु = सारा। माल = सरमाया।1।

अंतरजामी = हे हरेक के दिल की जानने वाले! पुरख = हे सर्व व्यापक! अनबोलत = बिना बोले। सीतल = ठंडा ठार, शांत। प्रभ = हे प्रभू! निहाल = देख। नदरि = मेहर की निगाह से।2।

अर्थ: हे प्रभू! जैसे हो सके, वैसे (अवगुणों से) मेरी रक्षा कर। हे पारब्रहम! हे परमेश्वर! हे सतिगुरू! हम (जीव) तुम्हारे हैं, तुम हमारे पालनहार पिता हो।1। रहाउ।

हे प्रभू! मुझ गुण-हीन में कोई भी गुण नहीं है, मैं उस मेहनत की कद्र नहीं जान सकता (जो तू हम जीवों के लिए कर रहा है)। हे प्रभू! तू कैसा है और कितना बड़ा है- ये बात तू खुद ही जानता है। (हम जीवों का यह) शरीर और प्राण तेरे ही दिए हुए सरमाया हैं।1।

हे हरेक के दिल की जानने वाले! हे सर्व व्यापक मालिक! बिना हमारे बोले ही तू हमारा हाल जानता है। हे नानक! (कह-) हे प्रभू जी! मेहर की निगाह से मेरी ओर देख, ताकि मेरा तन मेरा मन शीतल हो जाए।2।5।121।

🙏🙏🙏🙏🙏