ਨਿਊਜ਼ ਪੰਜਾਬ
3 ਜੂਨ 2026
ਦਿੱਲੀ ਦੇ ਮਾਲਵੀਆ ਨਗਰ ਇਲਾਕੇ ਵਿਚ ਸਥਿਤ ਲੈਮਨ ਗ੍ਰੀਨ ਰੈਸਟੋਰੈਂਟ ਵਿੱਚ ਅੱਜ ਸਵੇਰੇ ਲੱਗੀ ਭਿਆਨਕ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 20 ਤੱਕ ਪੁੱਜ ਗਈ ਹੈ। ਦਿੱਲੀ ਫਾਇਰ ਸਰਵਿਸ ਮੁਤਾਬਕ ਸਵੇਰੇ ਕਰੀਬ 9:45 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਹੁਣ ਤੱਕ 37 ਲੋਕਾਂ ਨੂੰ ਸੁਰੱਖਿਅਤ ਬਚਾਇਆ ਜਾ ਚੁੱਕਾ ਹੈ, ਜਦਕਿ 3 ਵਿਅਕਤੀਆਂ ਨੂੰ ਬੇਸਮੈਂਟ ਵਿੱਚੋਂ ਕੱਢਿਆ ਗਿਆ। ਕਈ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਹੋਰ ਵੱਧਣ ਦਾ ਖਦਸ਼ਾ ਹੈ। 10 ਫਾਇਰ ਬ੍ਰਿਗੇਡ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ, ਪਰ ਮੌਕੇ ‘ਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ।
