ਨਿਊਜ਼ ਪੰਜਾਬ
5 ਜੂਨ 2026
ਪ੍ਰਧਾਨ ਮੰਤਰੀ Narendra Modi ਅੱਜ ਗੁਜਰਾਤ ਅਤੇ ਦਮਨ ਦੇ ਮਹੱਤਵਪੂਰਨ ਦੌਰੇ ‘ਤੇ ਹਨ, ਜਿੱਥੇ ਉਹ 15 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚੇ, ਸੜਕ ਅਤੇ ਸੈਰ-ਸਪਾਟਾ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਸੂਰਤ ਵਿੱਚ 12,421 ਕਰੋੜ ਰੁਪਏ ਦੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੁਪਹਿਰ 3:30 ਵਜੇ ਇਨਡੋਰ ਸਟੇਡੀਅਮ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ ।ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਸਮਾਗਮ ਨੂੰ ਵਾਤਾਵਰਣ-ਅਨੁਕੂਲ ਬਣਾਇਆ ਗਿਆ ਹੈ, ਜਿਸ ਤਹਿਤ ਬੈਨਰਾਂ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਈ-ਵਾਹਨਾਂ ਤੇ ਸਾਈਕਲਾਂ ਨੂੰ ਪ੍ਰੋਤਸਾਹਿਤ ਕੀਤਾ ਗਿਆ ਹੈ।
ਇਸ ਤੋਂ ਬਾਅਦ ਸ਼ਾਮ 5:30 ਵਜੇ ਪ੍ਰਧਾਨ ਮੰਤਰੀ ਮੋਦੀ ਦਮਨ ਪਹੁੰਚਣਗੇ। ਉੱਥੇ ਉਹ 2,970 ਕਰੋੜ ਰੁਪਏ ਦੇ ਸੜਕ ਅਤੇ ਸੈਰ-ਸਪਾਟਾ ਪ੍ਰੋਜੈਕਟਾਂ ਦੇ ਨਾਲ ਇਕ ਨਵੇਂ ਹਵਾਈ ਅੱਡੇ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਸਵਾਮੀ ਵਿਵੇਕਾਨੰਦ ਮੈਦਾਨ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ।
