ਅੰਮ੍ਰਿਤਸਰ ਵਿੱਚ ਨਸ਼ਾ-ਹਥਿਆਰ ਤਸਕਰੀ ਮਾਡਿਊਲ ਬੇਨਕਾਬ, 1.128 ਕਿਲੋ ਹੈਰੋਇਨ ਤੇ 3 ਪਾਕਿਸਤਾਨੀ ਪਿਸਤੌਲ ਬਰਾਮਦ

ਨਿਊਜ਼ ਪੰਜਾਬ

5 ਜੂਨ 2026

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਇੱਕ ਵੱਡੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਕਾਰਵਾਈ ਦੌਰਾਨ ਲੋਪੋਕੇ ਥਾਣਾ ਖੇਤਰ ਤੋਂ 1 ਕਿਲੋ 128 ਗ੍ਰਾਮ ਹੈਰੋਇਨ ਅਤੇ ਪਾਕਿਸਤਾਨੀ 30 ਬੋਰ ਦੇ 3 ਪਿਸਤੌਲ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਸਰਹੱਦ ਪਾਰ ਬੈਠੇ ਤਸਕਰਾਂ ਦੇ ਇਸ਼ਾਰਿਆਂ ‘ਤੇ ਪੰਜਾਬ ਵਿੱਚ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਪੁਲਿਸ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਈ ਅਹਿਮ ਸੁਰਾਗ ਮਿਲੇ ਹਨ ਅਤੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਲਈ ਜਾਂਚ ਜਾਰੀ ਹੈ। ਅਧਿਕਾਰੀਆਂ ਨੇ ਦੋਹਰਾਇਆ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਰੋਕਣ ਲਈ ਅਜਿਹੇ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।