ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਭਿਆਨਕ ਹਾਦਸਾ, ਪਿਕਅੱਪ-ਟਰਾਲੇ ਦੀ ਟੱਕਰ ‘ਚ 7 ਲੋਕਾਂ ਦੀ ਮੌਤ

ਨਿਊਜ਼ ਪੰਜਾਬ

6 ਜੂਨ 2026

ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਪਿੰਡ ਜੰਗਾਂਵਾਲਾ ਮੋੜ ਨੇੜੇ ਇੱਕ ਮਹਿੰਦਰਾ ਪਿਕਅੱਪ ਅਤੇ ਘੋੜਾ ਟਰਾਲੇ ਵਿਚਕਾਰ ਹੋਏ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਪਿਕਅੱਪ ਵਿੱਚ 25 ਤੋਂ 30 ਲੋਕ ਸਵਾਰ ਸਨ ਜੋ ਆਪਣੇ ਇੱਕ ਰਿਸ਼ਤੇਦਾਰ ਦੀਆਂ ਅਸਥੀਆਂ ਵਹਾਉਣ ਲਈ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ 4 ਲੋਕਾਂ ਦੀ ਜਾਨ ਚਲੀ ਗਈ, ਜਦਕਿ 3 ਹੋਰਾਂ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ।