ਨਿਊਜ਼ ਪੰਜਾਬ
7 ਜੂਨ,2026
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਦੁਰੀ-ਮਾਲ ਖੇਤਰ ਵਿੱਚ ਅੱਤਵਾਦੀਆਂ ਦੀ ਭਾਲ ਲਈ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ ਦੌਰਾਨ ਇੱਕ ਨੌਜਵਾਨ ਫੌਜੀ ਲੈਫਟੀਨੈਂਟ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਧਿਕਾਰੀ ਪਹਾੜੀ ਇਲਾਕੇ ਵਿੱਚ ਆਪਰੇਸ਼ਨ ਦੀ ਅਗਵਾਈ ਕਰ ਰਿਹਾ ਸੀ, ਜਦੋਂ ਉਹ ਸੰਤੁਲਨ ਗੁਆ ਕੇ ਡੂੰਘੀ ਖੱਡ ਵਿੱਚ ਡਿੱਗ ਪਿਆ। ਬਚਾਅ ਟੀਮ ਨੇ ਉਸ ਨੂੰ ਤੁਰੰਤ ਬਾਹਰ ਕੱਢਿਆ, ਪਰ ਗੰਭੀਰ ਸੱਟਾਂ ਕਾਰਨ ਉਸ ਦੀ ਜਾਨ ਨਾ ਬਚ ਸਕੀ। ਇਸੇ ਦੌਰਾਨ ਫੌਜ, ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਸੰਘਣੇ ਜੰਗਲਾਂ ਵਿੱਚ ਅੱਤਵਾਦੀਆਂ ਦੀ ਭਾਲ ਲਈ ਵਿਆਪਕ ਤਲਾਸ਼ੀ ਮੁਹਿੰਮ ਲਗਾਤਾਰ 16ਵੇਂ ਦਿਨ ਵੀ ਜਾਰੀ ਹੈ।
