ਨਿਊਜ਼ ਪੰਜਾਬ
8 ਜੂਨ 2026
ਫਿਲੀਪੀਨਜ਼ ਦੇ ਮਿੰਡਾਨਾਓ ਖੇਤਰ ਵਿੱਚ ਅੱਜ ਸਵੇਰੇ 7.8 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਕਾਰਨ ਕਈ ਇਮਾਰਤਾਂ ਅਤੇ ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਭੂਚਾਲ ਤੋਂ ਬਾਅਦ ਫਿਲੀਪੀਨਜ਼, ਇੰਡੋਨੇਸ਼ੀਆ ਅਤੇ ਮਲੇਸ਼ੀਆ ਦੇ ਤੱਟਵਰਤੀ ਇਲਾਕਿਆਂ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮਾਹਿਰਾਂ ਅਨੁਸਾਰ ਫਿਲੀਪੀਨਜ਼ ਦੇ ਕੁਝ ਖੇਤਰਾਂ ਵਿੱਚ 3 ਮੀਟਰ ਤੱਕ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ, ਜਦਕਿ ਇੰਡੋਨੇਸ਼ੀਆ ਅਤੇ ਮਲੇਸ਼ੀਆ ਦੇ ਕੁਝ ਤੱਟਾਂ ‘ਤੇ ਵੀ ਖ਼ਤਰਾ ਬਣਿਆ ਹੋਇਆ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਅਤੇ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।
