ਨਿਊਜ਼ ਪੰਜਾਬ
9 ਜੂਨ,2026
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਅੱਜ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਟੋਲ ਵਸੂਲੀ ਬੰਦ ਰਹੇਗੀ। ਕੌਮੀ ਇਨਸਾਫ ਮੋਰਚੇ ਵੱਲੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਧਰਨਾ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਪ੍ਰਦਰਸ਼ਨ ਦੇ ਮੱਦੇਨਜ਼ਰ ਟੋਲ ਪਲਾਜ਼ਾ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਮੋਰਚੇ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 4 ਜੁਲਾਈ ਨੂੰ ਪੰਜਾਬ ਭਰ ਵਿੱਚ ‘ਰੇਲ ਰੋਕੋ’ ਅੰਦੋਲਨ ਅਤੇ 15 ਅਗਸਤ ਨੂੰ ਰਾਜਪਾਲ ਨਿਵਾਸ ਦੇ ਘੇਰਾਓ ਵਰਗੇ ਵੱਡੇ ਪ੍ਰੋਗਰਾਮ ਕੀਤੇ ਜਾਣਗੇ।
