ਨਿਊਜ਼ ਪੰਜਾਬ
10 ਜੂਨ 2026
ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ਦੇ ਪੁਰਸ਼ੋਤਮਪੁਰੀ ਵਿਖੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ 35 ਤੋਂ ਵੱਧ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਨਦੀ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਪ੍ਰਮਿਲਾ ਰਾਠੌੜ ਨਾਮਕ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਕਿਸ਼ਤੀ ਅਚਾਨਕ ਆਪਣਾ ਸੰਤੁਲਨ ਗੁਆ ਬੈਠੀ ਅਤੇ ਨਦੀ ਵਿੱਚ ਪਲਟ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਿਸ਼ਤੀ ਵਿੱਚ ਸਮਰੱਥਾ ਤੋਂ ਵੱਧ ਯਾਤਰੀ ਸਵਾਰ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
