ਜੰਮੂ-ਕਸ਼ਮੀਰ ਦੇ ਮੁਅੱਤਲ ਡੀਐਸਪੀ ਦਵਿੰਦਰ ਸਿੰਘ ਨੂੰਮਿਲੀ ਜ਼ਮਾਨਤ
ਨਿਊਜ਼ ਪੰਜਾਬ
ਨਵੀ ਦਿੱਲ੍ਹੀ , 19 ਜੂਨ – ਜੰਮੂ-ਕਸ਼ਮੀਰ ਦੇ ਮੁਅੱਤਲ ਡੀਐਸਪੀ ਦਵਿੰਦਰ ਸਿੰਘ ਨੂੰ ਦਿੱਲੀ ਦੀ ਇੱਕ ਅਦਾਲਤ ਤੋਂ ਅੱਜ ਜ਼ਮਾਨਤ ਮਿਲ ਗਈ ਹੈ। ਦਿੱਲੀ ਪੁਲਿਸ ਮੁਅੱਤਲ ਡੀਐਸਪੀ ਦਵਿੰਦਰ ਸਿੰਘ ਦੇ ਖਿਲਾਫ ਚਾਰਜਸ਼ੀਟ ਦਾਇਰ ਨਹੀਂ ਕਰ ਸਕੀ ਜਿਸ ਕਾਰਨ ਉਸ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਵਿੰਦਰ ਸਿੰਘ ਨੇ ਦਿੱਲੀ ਦੀ ਇਕ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪਰ ਬੁੱਧਵਾਰ ਨੂੰ ਇਹ ਕਹਿ ਕੇ ਵਾਪਸ ਲੈ ਲਈ ਸੀ ਕਿ ਉਸ ਵਿੱਚ ਕੁਝ ਬਦਲਾਅ ਕੀਤੇ ਜਾਣੇ ਹਨ। ਸਿੰਘ ਦੇ ਵਕੀਲ ਐਮ ਐਸ ਖਾਨ ਨੇ ਅਦਾਲਤ ਵਿਚ ਕਿਹਾ ਸੀ ਕਿ ਉਸ ਨੂੰ ਅਰਜ਼ੀ ਵਿਚ ਕੁਝ ਤਬਦੀਲੀਆਂ ਕਰਨੀਆਂ ਹਨ ਅਤੇ ਕੁਝ ਹੋਰ ਦਸਤਾਵੇਜ਼ ਵੀ ਦਾਇਰ ਕਰਨੇ ਪੈ ਰਹੇ ਹਨ। ਇਥੇ ਜਿਕਰਯੋਗ ਹੈ ਕਿ 13 ਜਨਵਰੀ ਨੂੰ ਜਦੋਂ ਦਵਿੰਦਰ ਸਿੰਘ ਆਪਣੀ ਕਾਰ ਤੋਂ ਜੰਮੂ ਜਾ ਰਿਹਾ ਸੀ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।