2027 ਚੋਣਾਂ ਲਈ ਭਾਜਪਾ ਨੇ ਕੱਸੀ ਕਮਰ, ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 20 ਜੂਨ ਤੋਂ ਪੰਜਾਬ ਦੌਰੇ ‘ਤੇ

ਨਿਊਜ਼ ਪੰਜਾਬ

10 ਜੂਨ,2026

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ ਤਹਿਤ ਪਾਰਟੀ ਦੇ ਨਵ-ਨਿਯੁਕਤ ਰਾਸ਼ਟਰੀ ਅਹੁਦੇਦਾਰਾਂ ਦੇ ਪੰਜਾਬ ਦੌਰਿਆਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ।

ਭਾਜਪਾ ਦੇ ਰਾਸ਼ਟਰੀ ਪ੍ਰਧਾਨ Nitin Nabin 20 ਤੋਂ 22 ਜੂਨ ਤੱਕ ਤਿੰਨ ਦਿਨਾਂ ਲਈ ਪੰਜਾਬ ਦਾ ਦੌਰਾ ਕਰਨਗੇ, ਜੋ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਪੰਜਾਬ ਦੌਰਾ ਹੋਵੇਗਾ। ਪਾਰਟੀ ਲਈ ਇਸ ਦੌਰੇ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਅਤੇ ਸੰਗਠਨਾਤਮਕ ਮਜ਼ਬੂਤੀ ‘ਤੇ ਧਿਆਨ ਦਿੱਤਾ ਜਾਵੇਗਾ। ਜਾਣਕਾਰੀ ਅਨੁਸਾਰ ਨਿਤਿਨ ਨਬੀਨ ਆਪਣਾ ਦੌਰਾ Sri Harmandir Sahib ਵਿਖੇ ਮੱਥਾ ਟੇਕ ਕੇ ਸ਼ੁਰੂ ਕਰ ਸਕਦੇ ਹਨ, ਹਾਲਾਂਕਿ ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਦੌਰੇ ਦਾ ਕਾਰਜਕ੍ਰਮ ਅਜੇ ਅੰਤਿਮ ਰੂਪ ਵਿੱਚ ਤਿਆਰ ਕੀਤਾ ਜਾ ਰਿਹਾ ਹੈ।