ਨਿਊਜ਼ ਪੰਜਾਬ
11 ਜੂਨ,2026
ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ Raman Arora ਅੱਜ ਇੱਕ ਵਾਰ ਫਿਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਪੇਸ਼ ਹੋਏ। ਇਸ ਤੋਂ ਪਹਿਲਾਂ ਵੀ ਉਹ ਈਡੀ ਅਧਿਕਾਰੀਆਂ ਸਾਹਮਣੇ ਹਾਜ਼ਰ ਹੋ ਚੁੱਕੇ ਹਨ, ਜਿੱਥੇ ਉਨ੍ਹਾਂ ਤੋਂ ਕਈ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਸੀ। ਜਾਂਚ ਏਜੰਸੀ ਵੱਲੋਂ ਜਾਰੀ ਸਮਨ ਦੇ ਤਹਿਤ ਰਮਨ ਰੋੜਾ ਨੂੰ ਅੱਜ ਦੁਬਾਰਾ ਤਲਬ ਕੀਤਾ ਗਿਆ ਹੈ। ਉਨ੍ਹਾਂ ਦੀ ਪੇਸ਼ੀ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਹੁਣ ਸਭ ਦੀ ਨਜ਼ਰ ਈਡੀ ਦੀ ਅਗਲੀ ਕਾਰਵਾਈ ‘ਤੇ ਟਿਕੀ ਹੋਈ ਹੈ।
