ਨਿਊਜ਼ ਪੰਜਾਬ
11 ਜੂਨ 2026
ਬਠਿੰਡਾ ਨਗਰ ਨਿਗਮ ਦੇ ਨਵੇਂ ਮੇਅਰ ਵਜੋਂ ਪਦਮਜੀਤ ਸਿੰਘ ਮਹਿਤਾ ਦੀ ਮੁੜ ਚੋਣ ਹੋ ਗਈ ਹੈ। 26 ਮਈ ਨੂੰ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਦੋ ਤਿਹਾਈ ਬਹੁਮਤ ਦਿਵਾਉਣ ਤੋਂ ਬਾਅਦ ਕੌਂਸਲਰਾਂ ਨੇ ਇੱਕ ਵਾਰ ਫਿਰ ਉਨ੍ਹਾਂ ‘ਤੇ ਭਰੋਸਾ ਜਤਾਇਆ। ਫ਼ਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ 50 ਵਿੱਚੋਂ 38 ਕੌਂਸਲਰਾਂ ਨੇ ਹੱਥ ਖੜੇ ਕਰਕੇ ਉਨ੍ਹਾਂ ਦੇ ਹੱਕ ਵਿੱਚ ਸਮਰਥਨ ਦਿੱਤਾ, ਜਿਸ ਨਾਲ ਉਹ ਭਾਰੀ ਬਹੁਮਤ ਨਾਲ ਬਠਿੰਡਾ ਦੇ ਮੇਅਰ ਚੁਣੇ ਗਏ।
