ਨਿਊਜ਼ ਪੰਜਾਬ
11 ਜੂਨ,2026
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਿੰਡ ਸਿਆੜ ਵਿਖੇ ਪਹੁੰਚ ਕੇ ਐਲਾਨ ਕੀਤਾ ਕਿ ਡੀਜ਼ਲ, ਪੈਟਰੋਲ, ਗੈਸ ਸਿਲੰਡਰਾਂ ਦੀਆਂ ਵਧਦੀਆਂ ਕੀਮਤਾਂ, ਯੂਰੀਏ ਦੀ ਕਿੱਲਤ, ਬਿਜਲੀ ਬਿੱਲ 2025, ਬੀਜ ਬਿੱਲ, ਮਨਰੇਗਾ ਯੋਜਨਾ ਨੂੰ ਖਤਮ ਕਰਨ ਅਤੇ ਲੇਬਰ ਕੋਡ ਲਾਗੂ ਕਰਨ ਦੇ ਵਿਰੋਧ ਵਿੱਚ 4 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਵੱਲੋਂ ਸਾਂਝੇ ਤੌਰ ‘ਤੇ ਕੀਤੇ ਜਾਣ ਵਾਲੇ ਇਸ ਪ੍ਰਦਰਸ਼ਨ ਰਾਹੀਂ ਮਹਿੰਗਾਈ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।
