ਨਿਊਜ਼ ਪੰਜਾਬ
13 ਜੂਨ,2026
ਅਸਾਮ ਦੇ ਜੋਰਹਾਟ ਸਥਿਤ ਏਅਰ ਫੋਰਸ ਸਟੇਸ਼ਨ ‘ਤੇ ਅੱਜ ਸਵੇਰੇ ਭਾਰਤੀ ਹਵਾਈ ਸੈਨਾ ਦਾ AN-32 ਕਾਰਗੋ ਜਹਾਜ਼ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ। ਲੌਜਿਸਟਿਕਸ ਅਤੇ ਸਾਮਾਨ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਇਸ ਜਹਾਜ਼ ਨੂੰ ਹਾਦਸੇ ਵਿੱਚ ਨੁਕਸਾਨ ਪਹੁੰਚਿਆ ਹੈ। ਘਟਨਾ ਉਸ ਵੇਲੇ ਵਾਪਰੀ ਜਦੋਂ ਜਹਾਜ਼ ਏਅਰਬੇਸ ‘ਤੇ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਫਿਲਹਾਲ ਪਾਇਲਟ ਜਾਂ ਹੋਰ ਕਰਮਚਾਰੀਆਂ ਦੇ ਜਾਨੀ ਨੁਕਸਾਨ ਬਾਰੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ। ਭਾਰਤੀ ਹਵਾਈ ਸੈਨਾ ਨੇ ਕਿਹਾ ਹੈ ਕਿ ਘਟਨਾ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
