ਨਿਊਜ਼ ਪੰਜਾਬ
15 ਜੂਨ 2026
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 27 ਤਹਿਸੀਲਦਾਰਾਂ ਅਤੇ 71ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ।






ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿੱਚ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਬਦੀਲੀ ਨੂੰ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਸਰਕਾਰ ਵੱਲੋਂ ਤਬਾਦਲਿਆਂ ਦੀ ਪੂਰੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।
