ਨਿਊਜ਼ ਪੰਜਾਬ
16 ਜੂਨ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ੍ਰੀ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਇਕੱਤਰਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਸੂਚਨਾ ਪੱਤਰ ਭੇਜ ਦਿੱਤੇ ਗਏ ਹਨ। ਇਸ ਮੀਟਿੰਗ ਦੌਰਾਨ ਪੰਥਕ ਅਤੇ ਪ੍ਰਬੰਧਕੀ ਮਾਮਲਿਆਂ ਸਬੰਧੀ ਅਹਿਮ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
